ਨਵੇਂ ਬਣੇ ਚੈਅਰਮੈਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ

  • 5 years ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੀਨੀਅਰ ਕਾਂਗਰਸੀ ਆਗੂ ਹਰਭੇਜ ਸਿੰਘ ਵਣੀਏਕੇ ਨੂੰ ਬਲਾਕ ਸੰਮਤੀ ਚੋਗਾਵਾਂ ਦਾ ਚੈਅਰਮੈਨ ਬਣਨ ਤੇ ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਕੱਕੜ,ਬੁਆ ਸਿੰਘ ਸੰਧੂ ਓ.ਐਸ.ਡੀ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਪਿੰਡਾਂ ਦੇ ਸਰਪੰਚਾਂ ਅਤੇ ਮੈਂਬਰਾ ਨੇ ਨਵੇਂ ਬਣੇ ਚੈਅਰਮੈਨ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਨਵ ਨਿਜੁਕਤ ਚੈਅਰਮੈਨ ਹਰਭੇਜ ਸਿੰਘ ਵਣੀਏਕੇ ਦੇ ਚੈਅਰਮੈਨ ਬਣਨ ਨਾਲ ਹਲਕੇ ਵਿਚ ਹੋ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਆਵੇਗੀ।ਉਨ੍ਹਾਂ ਨੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਮੂਚੀ ਲੀਡਰ ਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੱਕ ਮਿਹਨਤੀ ਕਾਂਗਰਸੀ ਆਗੂ ਨੂੰ ਚੈਅਰਮੈਨ ਬਣਾ ਕਿ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਵਿਚ ਮਿਹਨਤੀ ਵਰਕਰਾਂ ਦੀ ਕਦਰ ਹੁੰਦੀ ਹੈ।
ਉਥੇ ਹੀ ਨਵ ਨਿਜੁਕਤ ਚੈਅਰਮੈਨ ਨੇ ਪਾਰਟੀ ਹਾਈਕਮਾਂਡ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵੱਲੋਂ ਜੋ ਸੇਵਾ ਲਗਾਈ ਗਈ ਹੈ ਉਸ ਨੂੰ ਉਹ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਬਾਉਣਗੇ।

Recommended