ਪਿੰਡ ਮੱਤੇਵਾਲ ਚ' ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ

  • 3 years ago

ਕਿਸਾਨ ਸੰਘਰਸ਼ ਕਮੇਟੀ ਮੱਤੇਵਾਲ ਵਲੋਂ ਦਿੱਲੀ ਵਿਚ ਧਰਨੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ ਭਾਰਤ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਾਫ਼ੀ ਸਮੇਂ ਤੋਂ ਆਪਣੇ ਹੱਕਾਂ ਲਈ ਬੈਠੇ ਧਰਨੇ ਤੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਅੱਜ ਪਿੰਡ ਮੱਤੇਵਾਲ ਦੀ ਕਿਸਾਨ ਯੂਨੀਅਨ ਵੱਲੋਂ ਮੋਮਬੱਤੀਆਂ ਜਗਾ ਕੇ ਅਤੇ ਮੌਨ ਧਾਰ ਕੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ , ਇਸਦੇ ਨਾਲ ਹੀ ਉਨ੍ਹਾਂ ਵੱਲੋਂ ਮੋਦੀ ਸਰਕਾਰ ਤੋਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ੋਨ ਪ੍ਰਧਾਨ ਕੇਵਲ ਸਿੰਘ ਡਾ ਸੁਖਵਿੰਦਰ ਸਿੰਘ ਦਿਆਲ ਸੰਤੋਖ ਸਿੰਘ ਡਾ ਬਲਵਿੰਦਰ ਸਿੰਘ ਆਦਿ ਇਸ ਮੌਕੇ ਹਾਜ਼ਰ ਸਨ।

Recommended