ਨਿਹੰਗ ਸਿੰਘਾਂ 'ਤੇ ਪਰਚਾ ਕੀਤਾ ਪਸਟਰਾਂ 'ਤੇ ਕਿਉਂ ਨਹੀਂ ? ਸਿੱਖ ਕਿਸੇ ਧਰਮ ਦੇ ਵਿਰੋਧੀ ਨਹੀਂ: ਗਿਆਨੀ ਹਰਪ੍ਰੀਤ ਸਿੰਘ
  • 2 years ago
ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪਾਸਟਰ-ਨਿਹੰਗ ਮਸਲੇ 'ਤੇ ਬਿਆਨ ਆਇਆ ਹੈ। ਉਹਨਾਂ ਕਿਹਾ ਹੈ ਕਿ ਸਿੱਖ ਕਿਸੇ ਧਰਮ ਦੇ ਵਿਰੋਧੀ ਨਹੀਂ ਹਨ ਬਲਕਿ ਅੰਧਵਿਸ਼ਵਾਸ਼ ਦਾ ਵਿਰੋਧ ਕਰਦੇ ਹਨ ਅਤੇ ਕਰਦੇ ਰਹਿਣਗੇ। ਜਿਕਰਯੋਗ ਹੈ ਕਿ ਬੀਤੇ ਦਿੰਨੀ ਅੰਮ੍ਰਿਤਸਰ ਵਿਖੇ ਈਸਾਈ ਪਸਟਰਾਂ ਦੁਆਰਾ ਸਮਾਗਮ ਕੀਤਾ ਜਾ ਰਿਹਾ ਸੀ, ਜਿਸ ਨੂੰ ਕੁਝ ਨਿਹੰਗ ਸਿੰਘਾਂ ਵੱਲੋਂ ਰੋਕਿਆ ਗਿਆ ਅਤੇ ਇਸ ਦੌਰਾਨ ਦੋਵੇਂ ਧਿਰਾਂ 'ਚ ਲੜਾਈ ਹੋ ਗਈ ਸੀ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਿੰਘਾਂ 'ਤੇ ਪਰਚਾ ਦਰਜ ਕਰ ਦਿੱਤਾ ਗਿਆ ਸੀ। #HarpreetSingh #Amritsar # AkalTakhtSahib
Recommended