ਦੋਹਰੇ ਸੰਵਿਧਾਨ ਦੇ ਮਾਮਲੇ 'ਚ Sukhbir Badal ਹੋਏ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ | OneIndia Punjabi

  • 2 years ago
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਸੁਣਵਾਈ ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਹੋਈ। ਇੱਥੇ ਦਾਇਰ ਪਟੀਸ਼ਨ ਵਿੱਚ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ 6 ਮਹੀਨੇ ਪਹਿਲਾਂ ਇਸ ਮਾਮਲੇ ਸੰਬੰਧੀ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਅਕਾਲੀ ਦਲ ਸਿਆਸੀ ਪਾਰਟੀ ਨਹੀਂ ਸਗੋਂ ਧਾਰਮਿਕ ਪਾਰਟੀ ਹੈ। ਇਸ ਲਈ ਇਸ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। 2009 ਵਿੱਚ ਹੁਸ਼ਿਆਰਪੁਰ ਦੇ ਬਲਵੰਤ ਸਿੰਘ ਖੇੜਾ ਨੇ ਅਦਾਲਤ ਵਿੱਚ ਕੇਸ ਕੀਤਾ ਸੀ ਕਿ ਅਕਾਲੀ ਦਲ ਨੇ ਦੋਹਰੇ ਮਾਪਦੰਡਾਂ ’ਤੇ ਪਾਰਟੀ ਦੀ ਮਾਨਤਾ ਹਾਸਲ ਕੀਤੀ ਹੈ। ਹੁਸ਼ਿਆਰਪੁਰ ਕੋਰਟ ਨੇ ਇਸ ਨੂੰ ਹਾਈ ਕੋਰਟ ਨੂੰ ਭੇਜ ਦਿੱਤਾ ਸੀ। ਹਾਲਾਂਕਿ ਹਾਈਕੋਰਟ ਨੇ ਇਸਨੂੰ ਵਾਪਸ ਹੁਸ਼ਿਆਰਪੁਰ ਕੋਰਟ ਨੂੰ ਭੇਜ ਦਿੱਤਾ। ਪਟੀਸ਼ਨਰ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਧਾਰਮਿਕ ਚੋਣਾਂ ਵਿੱਚ ਵੀ ਹਿੱਸਾ ਲੈਂਦਾ ਹੈ।