Mercedes Car 'ਤੇ ਸਰਕਾਰੀ ਕਣਕ ਲਿਆਉਣੀ ਪਈ ਮਹਿੰਗੀ, Mann ਸਰਕਾਰ ਨੇ ਕੀਤੀ ਵੱਡੀ ਕਾਰਵਾਈ | OneIndia Punjabi

  • 2 years ago
ਮਰਸੀਡੀਜ਼ ਕਾਰ 'ਤੇ ਸਰਕਾਰੀ ਕਣਕ ਲੈਣ ਪਹੁੰਚੇ ,ਇੱਕ ਵਿਅਕਤੀ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ,ਪੰਜਾਬ ਸਰਕਾਰ ਦੇ ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਹਨ। ਕਿ ਅਜਿਹੇ ਨਕਲੀ ਰਾਸ਼ਨ ਕਾਰਡ ਧਾਰਕਾਂ ਦੀ ਪਛਾਣ ਕੀਤੀ ਜਾਵੇ, ਜਿਹੜੇ ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਕਲੀ ਰਾਸ਼ਨ ਕਾਰਡਾਂ ਉਪਰ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈਣ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਪੰਜਾਬ ਸਰਕਾਰ ਨੇ ਅਜਿਹੇ ਵਿਅਕਤੀਆਂ ਦੀ ਜਾਂਚ ਕਰਕੇ ਕਾਰਵਾਈ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਕਈ ਅਜਿਹੇ ਧਨਾਢ ਪਰਿਵਾਰ ਵੀ ਹਨ, ਜਿਹੜੇ ਨਕਲੀ ਗਰੀਬ ਵੱਜੋਂ ਗ਼ਰੀਬਾਂ ਨੂੰ ਮਿਲਣ ਵਾਲੀ ਕਣਕ ਲੈ ਰਹੇ ਹਨ, ਜਦਕਿ ਕਈ ਅਜਿਹੇ ਵਿਅਕਤੀ ਵੀ ਹਨ, ਜਿਨ੍ਹਾਂ ਅਸਲੀ ਹੱਕਦਾਰਾਂ ਦੇ ਰਾਸ਼ਨ ਕਾਰਡ ਹੀ ਨਹੀਂ ਬਣੇ।

Recommended