ਪਰਾਲੀ ਨਾ ਸਾੜਨ ਲਈ ਕਿਸਾਨ ਮੇਲਿਆਂ ਰਾਹੀਂ ਕੀਤਾ ਜਾ ਰਿਹਾ ਜਾਗਰੂਕ, ਕਿਸਾਨ ਵੀ ਪਰਾਲੀ ਨਾ ਸਾੜਨ ਲਈ ਭਰ ਰਹੇ ਨੇ ਹਾਮੀ

  • 2 years ago
ਗੁਰੂ ਸਾਹਿਬ ਨੇ ਗੁਰਬਾਣੀ ਅੰਦਰ ਸਪੱਸ਼ਟ ਸ਼ਬਦਾਂ ’ਚ ਪੌਣ, ਪਾਣੀ ਤੇ ਧਰਤੀ ਨੂੰ ਗੁਰੂ, ਪਿਤਾ ਤੇ ਮਾਤਾ ਦਾ ਦਰਜਾ ਦੇ ਕੇ ਇਨ੍ਹਾਂ ਦੀ ਸੰਭਾਲ ਕਰਨ ਦੀ ਤਾਕੀਦ ਕੀਤੀ ਹੈ। ਭਗਵੰਤ ਮਾਨ ਸਰਕਾਰ ਵੀ ਪਰਾਲੀ ਨੂੰ ਅੱਗ ਲਾਉਣ ਨਾਲ ਵੱਧ ਰਹੀ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ 'ਚ ਲੱਗੀ ਹੋਈ ਏ। ਮੋਗਾ ਵਿਖੇ ਲਗਾਏ ਗਏ ਕਿਸਾਨ ਮੇਲੇ 'ਚ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ, ਇਸ ਮੌਕੇ ਮੇਲੇ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ ਕਿਉਂਕਿ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਵਾਤਾਵਰਣ ਬਹੁਤ ਖਰਾਬ ਹੋ ਚੁੱਕਾ ਹੈ ਅਤੇ ਜੇਕਰ ਇਸ ਧੂੰਏਂ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ 'ਤੇ ਬਹੁਤ ਮਾੜਾ ਪ੍ਰਭਾਵ ਪਵੇਗਾ।

Recommended