ਹਰਿਆਣਾ ਕਮੇਟੀ ਨੂੰ ਲੈਕੇ ਐਸ ਜੀ ਪੀ ਸੀ ਨੇ ਕੀਤਾ ਵਿਰੋਧ, ਸ੍ਰੀ ਹਰਿਮੰਦਰ ਸਾਹਿਬ ਤੋਂ ਕੱਢਿਆ ਰੋਸ ਮਾਰਚ |

  • 2 years ago
ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਕਮੇਟੀ ਬਣਨ ਦੇ ਵਿਰੋਧ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਇਕ ਰੋਸ ਮਾਰਚ ਕੱਢਿਆ ਗਿਆ । ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋ ਇਹ ਮਾਰਚ ਅੰਮ੍ਰਿਤਸਰ ਦੇ dc ਦਫਤਰ ਤਕ ਪੁੱਜਾ ਜਿਥੇ ਅੰਮ੍ਰਿਤਸਰ ਦੇ DC ਨੂੰ ਇਸ ਸੰਬੰਧੀ ਇਕ ਮੰਗ ਪੱਤਰ ਦਿੱਤਾ ਗਿਆ । ਇਸ ਰੋਸ ਮਾਰਚ 'ਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਰਮਚਾਰੀ ਕਾਲੀਆਂ ਦਸਤਾਰਾਂ ਸਜਾ ਕੇ ਸ਼ਾਮਿਲ ਹੋਏ।

Recommended