ਹਰਭਜਨ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜ ਦਿੱਤਾ ਵਿਰੋਧੀ ਪਾਰਟੀਆਂ ਨੂੰ ਕਰਾਰਾ ਜਵਾਬ |OneIndia Punjabi
  • 9 months ago
ਰਾਜ ਸਭਾ ਮੈਂਬਰ ਅਤੇ ਕ੍ਰਿਕਟਰ ਹਰਭਜਨ ਸਿੰਘ ਭੱਜੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਆਉਣ ਤੋਂ ਬਾਅਦ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ 'ਚ ਸੇਵਾ ਭਾਵ ਦਿਖਾਉਣ ਪਹੁੰਚੇ। ਭੱਜੀ ਨੇ ਢੱਕਾ ਬਸਤੀ ਨੇੜੇ ਗੱਟਾ ਮੰਡੀ ਕਾਸੋ ਵਿਖੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਕਾਰਸੇਵਾ ਵਿੱਚ ਮਿੱਟੀ ਦੀਆਂ ਬੋਰਿਆਂ ਚੁੱਕਿਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।ਵਿਰੋਧੀ ਪਾਰਟੀਆਂ ਵੱਲੋਂ ਹੜ੍ਹਾਂ ਦੌਰਾਨ ਉਨ੍ਹਾਂ ਦੇ ਵਿਦੇਸ਼ੀ ਦੌਰਿਆਂ 'ਤੇ ਕੀਤੀਆਂ ਟਿੱਪਣੀਆਂ 'ਤੇ ਭੱਜੀ ਨੇ ਜਵਾਬ ਦਿੰਦਿਆਂ ਕਿਹਾ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ 'ਚ ਸਨ।
.
Harbhajan Singh reached the flood affected areas and gave a befitting reply to the opposition parties.
.
.
.
#flashflood #harbhajansingh #heavyrain
Recommended