ਅਗਲੇ ਕੁੱਝ ਦਿਨਾਂ ਲਈ ਖੁੱਲ੍ਹੇ ਰਹਿਣਗੇ ਭਾਖੜਾ ਡੈਮ ਦੇ ਫਲੱਡ ਗੇਟ, Punjab ਦੇ ਕਈ ਪਿੰਡ ਡੁੱਬੇ |OneIndia Punjabi
  • 8 months ago
ਪੰਜਾਬ ਅੰਦਰ ਮੁੜ ਹੜ੍ਹ ਕਹਿਰ ਮਚਾ ਰਹੇ ਹਨ। ਸੂਬੇ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ। ਹਾਲਾਤ ਹੋਰ ਗੰਭੀਰ ਹੋ ਸਕਦੇ ਹਨ ਕਿਉਂਕਿ ਭਾਖੜਾ ਡੈਮ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਅਗਲੇ ਚਾਰ ਦਿਨਾਂ ਲਈ ਫਲੱਡ ਗੇਟ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਸਤਲੁਜ ਕੰਢੇ ਵਸੇ ਜ਼ਿਲ੍ਹਾ ਰੂਪਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਵੜ੍ਹ ਗਿਆ ਹੈ।ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਸਾਤ ਕਾਰਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਪਿੱਛੋਂ ਡੈਮ ਦੇ ਫਲੱਡ ਗੇਟ ਖੋਲ੍ਹਣ ਨਾਲ ਪੰਜਾਬ ਵਿਚ ਮੁੜ ਹੜ੍ਹਾਂ ਦਾ ਖਤਰ ਖੜ੍ਹਾ ਹੋ ਗਿਆ ਹੈ।
.
The flood gates of Bhakra Dam will remain open for the next few days, many villages of Punjab have been submerged.
.
.
.
#flashflood #punjabnews #heavyrain
Recommended