Skip to playerSkip to main contentSkip to footer
  • 8/21/2023
ਪੰਜਾਬ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਹੈ। ਦੱਸਦਈਏ ਕਿ ਕਿਸਾਨਾਂ ਨੇ ਚੰਡੀਗੜ੍ਹ ਧਰਨੇ ਦਾ ਐਲਾਨ ਕੀਤਾ ਸੀ, ਜਿਸ ਕਰਕੇ ਧਰਨੇ ਤੋਂ ਪਹਿਲਾਂ ਹੀ ਅੱਜ ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੂੰ ਤਰਨਤਾਰਨ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਸੁਰਜੀਤ ਫੂਲ ਨੂੰ ਪੁਲਿਸ ਨੇ ਤੜਕੇ ਹੀ ਹਿਰਾਸਤ ਵਿੱਚ ਲੈ ਲਿਆ ਸੀ |
.
Leaders of farmer organizations were arrested, they were making these demands from the government.
.
.
.
#farmerprotest #farmernews #punjabpolice

Category

🗞
News

Recommended