ਭਾਰਤ-ਕੈਨੇਡਾ ਮਾਮਲੇ 'ਚ SGPC ਨੇ ਕੀਤਾ ਵਿਸ਼ੇਸ਼ ਮਤਾ ਪਾਸ, ਭਾਰਤ ਸਰਕਾਰ ਅੱਗੇ ਰੱਖ'ਤੀ ਇਹ ਮੰਗ |OneIndia Punjabi
  • 7 months ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੀ ਸੰਸਦ ਅੰਦਰ ਉਥੋਂ ਦੇ ਵਸਨੀਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਭਾਰਤੀ ਏਜੰਸੀਆਂ ਦੇ ਅਧਿਕਾਰੀਆਂ ਦਾ ਹੱਥ ਹੋਣ ਬਾਰੇ ਲਗਾਏ ਦੋਸ਼ਾਂ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪਾਸ ਕੀਤੇ ਗਏ ਇਕ ਵਿਸ਼ੇਸ਼ ਮਤੇ 'ਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ 'ਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ 'ਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ। ਪਾਰਲੀਮੈਂਟ ਅੰਦਰ ਪ੍ਰਧਾਨ ਮੰਤਰੀ ਵੱਲੋਂ ਆਖੀ ਗਈ ਹਰ ਗੱਲ ਨੂੰ ਸਹਿਜੇ ਹੀ ਨਕਾਰਿਆ ਨਹੀਂ ਜਾ ਸਕਦਾ।
.
In the India-Canada case, SGPC passed a special resolution, this demand was placed before the Government of India.
.
.
.
#sgpc #harjindersinghdhami #indiacanadatension
Recommended