ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਘਿਰੇ ਮਾਸਟਰ ਸਲੀਮ ਨੂੰ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ! |OneIndia Punjabi
  • 7 months ago
ਜਲੰਧਰ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਦੀ ਅਦਾਲਤ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਮਾਸਟਰ ਸਲੀਮ ਵੱਲੋਂ ਐਡਵੋਕੇਟ ਪੰਕਜ ਸ਼ਰਮਾ ਨੇ ਅਦਾਲਤ 'ਚ ਦਲੀਲ ਪੇਸ਼ ਕੀਤੀ ਕਿ ਮਾਸਟਰ ਸਲੀਮ ਇਸ ਮਾਮਲੇ ਵਿੱਚ ਪੁਲਸ ਸਾਹਮਣੇ ਪੇਸ਼ ਹੋ ਕੇ ਜਾਂਚ 'ਚ ਪੂਰਾ ਸਹਿਯੋਗ ਦੇ ਰਿਹਾ ਹੈ, ਇਸ ਲਈ ਇਸ ਮਾਮਲੇ 'ਚ ਉਸ ਦੀ ਗ੍ਰਿਫ਼ਤਾਰੀ ਦੀ ਕੋਈ ਲੋੜ ਨਹੀਂ ਹੈ। ਸਲੀਮ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮਾਣਯੋਗ ਜੱਜ ਨੇ ਕੇਸ ਵਿੱਚ ਮਾਸਟਰ ਸਲੀਮ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਇਸ ਮਾਮਲੇ ਵਿੱਚ ਮਾਸਟਰ ਸਲੀਮ ਨੂੰ ਪਹਿਲਾਂ ਹੀ ਗ੍ਰਿਫ਼ਤਾਰੀ ਸਟੇਅ ਮਿਲ ਚੁੱਕੀ ਸੀ।
.
The court announced this decision to Master Salim, who was involved in the case of inciting religious feelings!
.
.
.
#mastersaleem #court #punjabnews
Recommended