ਰਿਸ਼ਵਤ ਦੇ ਲਾਲਚ ਨੇ ਚੁਕਵਾਏ ਪਟਵਾਰੀ ਤੇ ਉਸ ਦਾ ਪੁੱਤਰ, ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ! |OneIndia Punjabi

  • 5 months ago
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕਿੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿਚ 11 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜਮਾਂ ਖਿਲਾਫ ਇਹ ਮੁਕੱਦਮਾ ਪਿੰਡ ਕਿੜੀਆਂ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਊਰੋ ਦੇ ਟੋਲ ਫਰੀ ਨੰਬਰ ’ਤੇ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿਚ 11 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਹੈ।
.
Patwari and his son paid by the greed of bribery, big action of Vigilance Bureau!
.
.
.
#VigilanceBureau #bribenews #punjabnews

Recommended