ਠੰਡ ਵਰਤਾਏਗੀ ਕਹਿਰ, ਹੁਣ ਪਾਉਣੀਆਂ ਪੈਣਗੀਆਂ 2-2 ਜੈਕਟਾਂ, ਕੜਾਕੇ ਦੀ ਠੰਡ ਨੇ ਲਾ ਦਿੱਤੇ ਸਕੂਲਾਂ ਨੂੰ ਵੀ ਤਾਲੇ |

  • 5 months ago
ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਦੇਖਦੇ ਹੋਏ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਨੇ । ਹੁਣ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਜੀ ਹਾਂ ਹਾਲ ਹੀ ਦੇ ਵਿੱਚ CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਹ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਕੜਾਕੇ ਦੀ ਠੰਢ ਨੂੰ ਧਿਆਨ 'ਚ ਰੱਖਦੇ ਹੋਏ ਦਸਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ 8 ਤੋਂ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਨੇ । ਦਸ ਦਈਏ ਕਿ ਇਹ ਫੈਸਲਾ ਬੱਚਿਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ, ਪਰ ਉਨ੍ਹਾਂ ਨੂੰ ਆਨਲਾਈਨ ਕਲਾਸਾਂ ਲਾਉਣੀਆਂ ਪੈਣਗੀਆਂ।
.
The cold will be fierce, now we have to wear 2-2 jackets, the schools will also be locked due to the severe cold.
.
.
.
#punjabnews #weathernews #punjabweather