ਪੁੱਤ ਨੂੰ ਅਮਰੀਕਾ ਭੇਜਣ ਲਈ ਪਰਿਵਾਰ ਨੇ ਲਾਏ 45 ਲੱਖ, ਪਰ ਡੌਂਕੀ ਲਾ ਰਿਹਾ ਪੰਜਾਬੀ ਨੌਜਵਾਨ ਜੰਗਲਾਂ 'ਚ ਲਾਪਤਾ |

  • 4 months ago
ਵਿਦੇਸ਼ ਜਾਣ ਦੀ ਲਾਲਸਾ 'ਚ ਕਈ ਨੌਜਵਾਨ ਅਕਸਰ ਅਪਣੇ ਸੁਪਨੇ ਪੂਰੇ ਕਰਨ ਲਈ ਗਲਤ ਰਾਹ ਚੁਣ ਲੈਂਦੇ ਹਨ। ਇਨ੍ਹੀਂ ਦਿਨੀਂ ਟ੍ਰੈਵਲ ਏਜੰਟਾਂ ਵਲੋਂ ਨੌਜਵਾਨਾਂ ਨੂੰ ਵੱਡੇ-ਵੱਡੇ ਸੁਪਨੇ ਦਿਖਾ ਕੇ ਲੱਖਾਂ ਰੁਪਏ ਠੱਗਣ ਦੇ ਕਈ ਮਾਮਲੇ ਸਾਹਮਣੇ ਆਏ ਹਨ, ਅਜਿਹਾ ਹੀ ਇਕ ਮਾਮਲਾ ਪਠਾਨਕੋਟ 'ਚ ਵੀ ਦੇਖਣ ਨੂੰ ਮਿਲਿਆ। ਇਥੋਂ ਦਾ ਇਕ ਨੌਜਵਾਨ ਜਗਮੀਤ ਸਿੰਘ ਡੌਂਕੀ ਲਗਾ ਕੇ ਅਮਰੀਕਾ ਗਿਆ ਸੀ ਪਰ ਪਨਾਮਾ ਦੇ ਜੰਗਲਾਂ ਵਿਚ ਹੀ ਗੁੰਮ ਹੋ ਗਿਆ।ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਇਕ ਮਹੀਨੇ ਤੋਂ ਅਪਣੇ ਪ੍ਰਵਾਰ ਨਾਲ ਕੋਈ ਗੱਲ ਨਹੀਂ ਹੋਈ। ਇਸ ਮਗਰੋਂ ਪ੍ਰਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਚਲਦਿਆਂ ਪਠਾਨਕੋਟ ਪੁਲਿਸ ਨੇ ਦੋ ਲੋਕਾਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਉਨ੍ਹਾਂ ਦੇ ਲੜਕੇ ਨੇ ਐੱਮ.ਬੀ.ਏ. ਕੀਤੀ ਹੋਈ ਸੀ ਪਰ ਉਹ ਅਮਰੀਕਾ ਜਾਣਾ ਚਾਹੁੰਦਾ ਸੀ।
.
The family raised 45 lakhs to send the son to America, but the young Punjabi riding the donkey went missing in the forests.
.
.
.
#gurdaspurnews #panamaforest #punjablatestnews
~PR.182~

Recommended