ਸ਼੍ਰੀ ਦਰਬਾਰ ਸਾਹਿਬ ਦੇ ਕੇਂਦਰੀ ਅਜਾਇਬ ਘਰ 'ਚ ਇੰਨ੍ਹਾਂ ਮਹਾਨ ਸਖਸ਼ੀਅਤਾਂ ਦੀਆਂ ਤਸਵੀਰਾਂ ਕੀਤੀਆਂ ਸੁਸ਼ੋਭਿਤ |

  • 4 months ago
ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਅਜਾਇਬ ਘਰ 'ਚ ਬੁੱਧਵਾਰ ਪ੍ਰਿੰਸੀਪਲ ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਐਸਜੀਪੀਸੀ, ਜਥੇਦਾਰ ਮਾਨ ਸਿੰਘ ਹੰਭੋ, ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ, ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ, ਗਿਆਨੀ ਦਲੀਪ ਸਿੰਘ ਕਥਾਵਾਚਕ, ਜਥੇਦਾਰ ਰਤਨ ਸਿੰਘ ਜੱਫਰਵਾਲ, ਸੰਤ ਬਾਬਾ ਚੰਦਾ ਸਿੰਘ ਮਹੰਤ, ਸੰਤ ਗਿਆਨੀ ਜੰਗ ਸਿੰਘ ਰਾਗੀ ਸਮੇਤ 8 ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ।ਅੱਜ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੇ ਹੋਰ ਕਈ ਐਸਜੀਪੀਸੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਮਹਾਨ ਸ਼ਖ਼ਸੀਅਤਾਂ ਦੇ ਵੀ ਪਰਿਵਾਰਕ ਮੈਂਬਰ ਹਾਜ਼ਰ ਸਨ।
.
Something special happened in the central museum of Sri Darbar Sahib, the pictures of these great personalities were decorated.
.
.
.
#shridarbarsahib #punjabnews #punjablatestnews
~PR.182~

Recommended