ਕਾਰਾਂ-ਗੱਡੀਆਂ 'ਚ ਘੁੰਮਣ ਵਾਲੇ ਹੋ ਜਾਓ ਸਾਵਧਾਨ! ਸਰਕਾਰ ਨੇ ਜਾਰੀ ਕਰ'ਤੇ ਨਵੇਂ ਹੁਕਮ |OneIndia Punjabi

  • 3 months ago
ਪੰਜਾਬ 'ਚ ਕਾਰਾਂ ਤੇ ਮੋਟਰ ਗੱਡੀਆਂ ਚਲਾਉਣ ਵਾਲੇ ਲੋਕ ਹੁਣ ਸਾਵਧਾਨ ਹੋ ਜਾਣ ਕਿਉਂਕਿ ਪੰਜਾਬ ਸਰਕਾਰ ਨੇ ਕਾਰ ਦੀ ਪਿਛਲੀ ਸੀਟ 'ਤੇ ਬੈਠੇ ਲੋਕਾਂ ਲਈ ਵੀ ਸੀਟ ਬੈਲਟ ਦਾ ਇਸਤੇਮਾਲ ਕਰਨਾ ਜ਼ਰੂਰੀ ਕਰ ਦਿੱਤਾ ਹੈ। ਸੂਬਾ ਸਰਕਾਰ ਵਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ 'ਚ ਕਿਹਾ ਗਿਆ ਹੈ ਕਿ ਸਾਰੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਾਰੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਦੱਸਣ ਕਿ ਜਦੋਂ ਵੀ ਵਾਹਨ ਚਲਾਉਣ ਤਾਂ ਸੀਟ ਬੈਲਟ ਲਾ ਕੇ ਹੀ ਚਲਾਉਣ। ਏਡੀਜੀਪੀ ਟ੍ਰੈਫਿਕ ਨੇ ਕਿਹਾ ਕਿ ਭਾਰਤ ਸਰਕਾਰ ਦੇ ਫ਼ੈਸਲੇ ਨੂੰ ਹੀ ਅਸੀਂ ਸਟੇਟ ਲਾਗੂ ਕਰ ਰਹੇ ਹਾਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕਾਰਾਂ ਅਤੇ ਮੋਟਰ ਗੱਡੀਆਂ ‘ਚ ਪਿਛਲੀ ਸੀਟ ਵਾਲਿਆਂ ਲਈ ਵੀ ਸੀਟ ਬੈਲਟ ਲਾਜ਼ਮੀ ਹੋ ਗਈ ਹੈ। ਹਾਲਾਂਕਿ ਭਾਰਤ ਸਰਕਾਰ ਪਹਿਲਾਂ ਹੀ ਇਸ ਸਬੰਧੀ ਫ਼ੈਸਲਾ ਕਰ ਚੁੱਕੀ ਹੈ, ਜਿਸ ਨੂੰ ਸੂਬੇ ‘ਚ ਹੁਣ ਲਾਗੂ ਕਰਨ ਦਾ ਹੁਕਮ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਜਾਰੀ ਕੀਤਾ ਗਿਆ ਹੈ।
.
Be careful in cars! The government has issued new orders.
.
.
.
#punjabnews #vehiclesnews #punjabgovernment

Recommended