ਕਿਸਾਨ ਦੇ ਦਿੱਲੀ ਕੂਚ ਤੋਂ ਪਹਿਲਾਂ, ਸੜਕਾਂ ਪੁੱਟੀਆਂ, 144 ਲਾਗੂ, ਇੰਟਨੈੱਟ ਬੰਦ |OneIndia Punjabi

  • 3 months ago
ਕਿਸਾਨ ਜਥੇਬੰਦੀਆਂ ਵੱਲੋਂ ਮੁੜ ਦਿੱਲੀ ਘੇਰਨ ਦਾ ਐਲਾਨ ਕਰਨ ਮਗਰੋਂ ਦੇਸ਼ ਵਿੱਚ ਸਿਆਸੀ ਹਲਚਲ ਵਧ ਗਈ ਹੈ। ਇੱਕ ਪਾਸੇ ਵਿਰੋਧੀ ਧਿਰਾਂ ਨੇ ਮੁੜ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੇ ਦਿੱਲੀ ਕੂਚ ਲਈ ਜੰਗੀ ਪੱਧਰ 'ਤੇ ਤਿਆਰੀ ਕੀਤੀ ਹੈ। ਪੰਜਾਬ ਤੇ ਹਰਿਆਣਾ ਦੀਆਂ 26 ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਇਸੇ ਦੌਰਾਨ ਅੱਜ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਦਾ ਦੂਜਾ ਦੌਰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਚੰਡੀਗੜ੍ਹ ਵਿਖੇ ਸ਼ਾਮ 5 ਵਜੇ ਹੋਵੇਗਾ। ਕੇਂਦਰ ਸਰਕਾਰ ਦੀ ਤਰਫੋਂ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਿਊਸ਼ ਗੋਇਲ ਤੇ ਨਿਤਿਆਨੰਦ ਰਾਏ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ 10 ਨੁਮਾਇੰਦੇ ਮੀਟਿੰਗ ਵਿੱਚ ਸ਼ਾਮਲ ਹੋਣਗੇ।
.
Before the farmers' exodus to Delhi, the roads were dug up, 144 was enforced, and the internet was shut down
.
.
.
#farmersprotest #kisanandolan #shambhuborder
~PR.182~

Recommended