ਸਰਹੱਦ 'ਤੇ ਪ੍ਰਸ਼ਾਸਨ ਨੇ ਬਣਾਏ ਇਹੋ ਜਿਹੇ ਹਾਲਾਤ, ਜਿਵੇਂ ਅੱਤਵਾਦੀ ਆ ਰਹੇ ਨੇ! |OneIndia Punjabi

  • 3 months ago
ਕੇਂਦਰ ਸਰਕਾਰ ਖਿਲਾਫ ਦਿੱਲੀ ਤੱਕ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਸਮਰਥਨ 'ਚ ਪੰਜਾਬ ਕਾਂਗਰਸ ਅੱਗੇ ਆਈ ਹੈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਨੂੰਨੀ ਟੀਮ ਦੇ ਮੁਖੀ ਵਿਪਨ ਘਈ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਉਨ੍ਹਾਂ ਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਣਗੀਆਂ।ਅਜਿਹੀ ਸਥਿਤੀ ਵਿੱਚ ਭਾਵੇਂ ਅਸੀਂ ਅੰਦੋਲਨ ਵਿੱਚ ਨਹੀਂ ਜਾਵਾਂਗੇ ਪਰ ਉਨ੍ਹਾਂ ਦਾ ਨੈਤਿਕ ਸਮਰਥਨ ਕਿਸਾਨਾਂ ਦੇ ਨਾਲ ਰਹੇਗਾ। ਉਨ੍ਹਾਂ ਨੇ ਕਿਸਾਨਾਂ ਨੂੰ 24 ਘੰਟੇ ਕਾਨੂੰਨੀ ਸਹਾਇਤਾ ਪੂਰੀ ਤਰ੍ਹਾਂ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਹੈਲਪਲਾਈਨ ਨੰਬਰ 82838-35469 ਜਾਰੀ ਕੀਤਾ ਗਿਆ ਹੈ ਜਿਸ 'ਤੇ ਕਾਲ ਕਰਨ ਤੋਂ ਬਾਅਦ ਪੀੜਤ ਨੂੰ ਤੁਰੰਤ ਮਦਦ ਮਿਲੇਗੀ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਸਾਡੀ ਪੂਰੀ ਟੀਮ ਹੈ।
.
The administration created such conditions on the border, as if terrorists are coming!
.
.
.
#farmersprotest #kisanandolan #rajawarring
~PR.182~

Recommended