ਜਿਹੜੇ ਪੁਲਿਸ ਮੁਲਾਜ਼ਮ ਲਾਏ ਕਿਸਾਨਾਂ ਨੂੰ ਰੋਕਣ, ਓਹਨਾ ਨੇ ਹੀ ਕਰ'ਤੀ ਗੁਰੂਘਰਾਂ 'ਚ ਬੇਅ+ਦਬੀ |OneIndia Punjabi

  • 3 months ago
ਇੱਕ ਪਾਸੇ ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਅੰਦੋਲਨ ਵਿੱਢਿਆ ਗਿਆ ਹੈ। ਉੱਥੇ ਹੀ ਦੂਜੇ ਪਾਸੇ ਹਰਿਆਣਾ ਦੇ ਗੁਰੂਘਰਾਂ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਬੇਅਦਬੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸਿੱਖ ਸੰਗਤ ਦੇ ਮਨਾਂ ਵਿੱਚ ਰੋਹ ਪਾਇਆ ਜਾ ਰਿਹਾ ਹੈ।ਦਰਅਸਲ, ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜ਼ਮ ਤੇ ਹੋਰ ਅਧਿਕਾਰੀਆਂ ਨੂੰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ 'ਚ ਠਹਿਰਿਆ ਗਿਆ ਹੈ। ਜਦੋਂ ਸੰਗਤ ਨੂੰ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਗੁਰਦੁਆਰਾ ਪੰਜੋਖੜਾ ਸਾਹਿਬ ਜਾ ਕੇ ਤਲਾਸ਼ੀ ਲਈ ਤਾਂ ਮੌਕੇ ਤੋਂ ਨਸ਼ੀਲੀਆਂ ਵਸਤੂਆਂ, ਸ਼ਰਾਬ ਦੀਆਂ ਬੋਤਲਾਂ 'ਤੇ ਹੋਰ ਇਤਰਾਜ਼ਯੋਗ ਵਸਤੂਆਂ ਦੀ ਬਰਾਮਦੀ ਹੋਈ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ ਤੋਂ ਭੱਜਦੇ ਨਜ਼ਰ ਆਏ।ਇਸ ਮੌਕੇ ਸੰਗਤ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਇਲਜ਼ਾਮ ਲਗਾਏ ਹਨ ਕਿ ਬੀਜੇਪੀ ਸਰਕਾਰ ਦੇ ਕਹਿਣ ਤੇ ਹਰਿਆਣਾ ਕਮੇਟੀ ਵੱਲੋਂ ਇਹ ਸਭ ਕੀਤਾ ਜਾ ਰਿਹਾ ਹੈ ਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ'ਇਸ ਬਾਬਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕਿਸਾਨ ਅੰਦੋਲਨ ਮੌਕੇ ਸ੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੌਂ ਹਰਿਆਣਾ ਦੇ ਗੁਰਦਵਾਰਾ ਸਾਹਿਬਾਨ ਤੋਂ ਕਿਸਾਨ ਅੰਦੋਲਨ 'ਚ ਲੰਗਰ ਤੇ ਹੋਰ ਸਾਜੋ ਸਮਾਨ ਮੁਹੱਈਆ ਕਰਵਾਇਆ ਗਿਆ।
.
Those who brought the policemen to stop the farmers, they did the disrespect in the Gurughars.
.
.
.
#farmersprotest #kisanandolan #punjabnews
~PR.182~

Recommended