Skip to playerSkip to main contentSkip to footer
  • 5/29/2025
ਬਰਨਾਲਾ: ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋਣ ਕਰਕੇ ਬਰਨਾਲਾ ਪੁਲਿਸ ਹਰਕਤ ਵਿੱਚ ਆ ਗਈ। ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੋ ਵਿਅਕਤੀਆਂ ਨੂੰ ਪਬਲਿਕ ਵੱਲੋਂ ਬੰਨਿਆ ਗਿਆ ਹੈ। ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੋਬਿੰਦ ਸਿੰਘ ਅਤੇ ਰਵੀ ਸਿੰਘ ਨਸ਼ੀਲੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ। ਇਨਾ ਮੁਲਜ਼ਮਾਂ ਦਾ ਇੱਕ ਗਰੋਹ ਬਣਾਇਆ ਹੋਇਆ ਹੈ ਜੋ ਆਲੇ ਦੁਆਲੇ ਦੇ ਪਿੰਡਾਂ ਵਿੱਚ ਨਸ਼ੇ ਵੇਚਣ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਸ ਮੌਕੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਪਬਲਿਕ ਵੱਲੋਂ ਦੋ ਵਿਅਕਤੀਆਂ ਨੂੰ ਬੰਨ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਵੀਡੀਓ ਦੀ ਸੂਚਨਾ ਪੁਲਿਸ ਨੂੰ ਮਿਲਣ ਨੂੰ ਉਪਰੰਤ ਇਹਨਾਂ ਵਿਅਕਤੀਆਂ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਗੋਬਿੰਦ ਸਿੰਘ ਅਤੇ ਰਵੀ ਸਿੰਘ ਇਹ ਝੁੱਗੀਆਂ ਬਾਈ ਏਕੜ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕੀ ਇਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਇੱਕ ਗਿਰੋਹ ਬਣਾਇਆ ਹੋਇਆ ਹੈ ਜੋ ਕਿ ਬਰਨਾਲੇ ਦੇ ਆਲੇ ਦੁਆਲੇ ਪਿੰਡਾਂ ਵਿੱਚ ਨਸ਼ੀਲੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

Category

🗞
News
Transcript
00:00What is this video?
00:30foreign

Recommended